PDA

View Full Version : ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ ......ਸੁਰਜੀਤ ਪਾਤ


lakhwinderbatth
11th July 2009, 02:05 AM
ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ਗੀਤ ਦੀ ਮੌਤ ਇਸ ਰਾਤ ਜੇ ਹੋ ਗਈ ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ ਇਹ ਕਦੋਂ ਤੀਕ ਏਥੇ ਖੜ੍ਹੇ ਰਹਿਣਗੇ

ਯਾਰ ਮੇਰੇ ਜੋ ਇਸ ਆਸ ਤੇ ਮਰ ਗਏ ਕਿ ਮੈਂ ਉੱਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ

ਜੋ ਬਦੇਸ਼ਾਂ ‘ਚ ਰੁਲ਼ਦੇ ਨੇ ਰੋਜ਼ੀ ਲਈ ਉਹ ਜਦੋਂ ਦੇਸ ਪਰਤਣਗੇ ਆਪਣੇ ਕਦੀ ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ

ਕੀ ਇਹ ਇਨਸਾਫ ਹਉਮੈ ਦੇ ਪੁੱਤ ਕਰਨਗੇ ਕੀ ਇਹ ਖਾਮੋਸ਼ ਪੱਥਰ ਦੇ ਬੁੱਤ ਕਰਨਗੇ ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ ਰਾਜ ਬਦਲਣੇ ਸੂਰਜ ਚੜਣ ਲਹਿਣਗੇ

ਇਹ ਰੰਗਾਂ ‘ਚ ਚਿਤਰੇ ਨੇ ਖੁਰ ਜਾਣਗੇ ਇਹ ਜੋ ਮਰਮਰ ‘ਚ ਉਕਰੇ ਨੇ ਮਿਟ ਜਾਣਗੇ ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ ਹਰਫ ਉਹੀ ਹਮੇਸ਼ਾ ਲਿਖੇ ਰਹਿਣਗੇ

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ ਕੋਈ ਦੀਵਾ ਜਗੇਗਾ ਮੇਰੀ ਕਬਰ ਤੇ ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ ਸਭ ਘਰਾਂ ‘ਚ ਵੀ ਦੀਵੇ ਬੁਝੇ ਰਹਿਣਗੇ

gurpreet singh
11th July 2009, 02:09 AM
its mi fav poem by patar

lakhwinderbatth
11th July 2009, 02:11 AM
ਸੁਰਜੀਤ ਪਾਤਰ ਅੱਜ ਦੇ ਸਮੇਂ ਦਾ ਇਕ ਨਾਮਵਰ ਸ਼ਾਇਰ ਹੈ। ਪਾਤਰ ਇਕ ਮਿੱਠ-ਬੋਲੜਾ ਇਨਸਾਨ, ਸ਼ਰੀਫ ਤੇ ਆਕਰਸ਼ਿਤ ਸਖਸ਼ੀਅਤ ਹੈ।ਸੁਰਜੀਤ ਪਾਤਰ ਨੇ ਪੰਜਾਬੀ ਗ਼ਜਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ । ਗ਼ਜਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਘੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਜਿਵੇਂ ਕਿ, “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ” ਜਾਂ ਫਿਰ “ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ”। ਉਸ ਦੀ ਰਚਨਾਤਮਿਕ ਕਲਾ ਕੌਸ਼ਲ ਅਤਿ ਦੀ ਸੰਵੇਦਨਾਸ਼ੀਲ ਹੈ। ਜਿਵੇਂ “ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀ ਰਹਿ ਗਏ ਬਿਰਖ ਵਾਲੀ ਹਾ ਬਣ ਕੇ”, “ਪੱਤਾ ਡਿੱਗੇ, ਐਸੀ ਚੁੱਪ ਬਿਰਖ ਜੋ ਅਰਜ਼ ਕਰੇ”। ਪੰਜਾਬੀ ਜ਼ੁਬਾਨ ਵਿਚ ਗ਼ਜ਼ਲ ਨੂੰ ਚਮਕਾਉਣ ਵਾਲਿਆਂ ਚੋਂ ਸੁਰਜੀਤ ਪਾਤਰ ਸਿਖਰ ਤੇ ਹੈ। ਉਸ ਨੇ ਆਪਣੀ ਸਿਰਜਣ ਪ੍ਰਕਿਰਿਆਂ ਵਿਚ ਵਿਚਾਰਾਂ ਨੂੰ ਸ਼ਬਦਾਂ ਦੀ ਲੈ ਦੇ ਕੇ ਕਈ ਮਸ਼ਹੂਰ ਗ਼ਜ਼ਲਾਂ ਨੂੰ ਜਨਮ ਦਿੱਤਾ ਹੈ।

lakhwinderbatth
11th July 2009, 02:12 AM
its mi fav poem by patar

meri vi Fav hai...

hor janab ki hal han...

мαђαℓ sααß
11th July 2009, 02:14 AM
bahut vadiya jii

lakhwinderbatth
11th July 2009, 02:15 AM
bahut vadiya jii

thanks saab ji