PDA

View Full Version : ਅੱਜ ਦਾ ਮੁੱਖਵਾਕ ,,,26/08,2009



» Kaur_Rules «
26th August 2009, 09:44 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ

ਮੁੱਖਵਾਕ26/08/2009

ੴ ਸਤਿਗੁਰ ਪ੍ਰਸਾਦਿ॥

ਟੋਡੀ ਮਹਲਾ੫॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ॥ਡੀਹਰ ਨਿਆਈ ਮੋਹਿ ਫਾਕਿਓਰੇ॥ਰਹਾਉ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈਪਾਇਓ ਰੇ॥ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ॥੧॥

ਵਿਆਖਿਆ-
ਹੇ ਭਾਈ!ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ।ਇਸ ਹਿਰਦੇ ਨੂੰ ਮਹਾਰਾਜ ਪ੍ਰਭੂ ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮੰਗਦਾ ਰਹਿੰਦਾ ਹੈ,ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ

_ρυяє ρυηנαвαη_
26th August 2009, 12:55 PM
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ||

lakhwinderbatth
27th August 2009, 01:45 AM
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ........