» Kaur_Rules «
27th August 2009, 08:13 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋ ਜੀ,,,
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,
ਅੱਜ ਦਾ ਮੁੱਖਵਾਕ, 27-08-2009.....
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥ ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
{ਪੰਨਾ 707}
ਅਰਥ: ਹੇ ਨਾਨਕ! ਪ੍ਰਭੂ ਦਾ ਪ੍ਰੇਮੀ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਨ ਦੀ ਖਿੱਚ ਵਿਚ ਦਸੀਂ ਪਾਸੀਂ ਭੌਂਦਾ ਹੈ, ਛਲ-ਰੂਪ ਮਾਇਆ (ਦਾ ਖਹਿੜਾ) ਛੱਡਦਾ ਹੈ ਤੇ (ਭਾਲਦਿਆਂ ਭਾਲਦਿਆਂ ਉਸ ਨੂੰ) ਆਨੰਦ-ਰੂਪ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ (ਜਿਥੇ ਉਸ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨ ਦਾ ਅਵਸਰ ਮਿਲਦਾ ਹੈ)।੧।ਹੇ ਨਾਨਕ! (ਜਗਤ ਵਾਲੇ) ਸਾਰੇ ਵਿਖਾਵੇ ਮੈਨੂੰ ਨਾਸਵੰਤ ਦਿੱਸ ਰਹੇ ਹਨ, ਮੇਰੇ ਮਨ ਵਿਚ ਸਾਂਈ (ਦੀ ਯਾਦ) ਹੈ, ਮੈਂ ਮੂੰਹੋਂ ਉਸ ਦਾ ਨਾਮ ਉਚਾਰਦਾ ਹਾਂ ਤੇ ਸਾਰੇ ਜਗਤ ਵਿਚ ਚੱਕਰ ਲਾਉਂਦਾ ਹਾਂ (ਕਿ ਕਿਤੇ ਉਸ ਦੀ ਸਿਫ਼ਤਿ-ਸਾਲਾਹ ਸੁਣ ਸਕਾਂ) ਉਸ ਦੀ ਸਦਾ-ਥਿਰ ਰਹਿਣ ਵਾਲੀ ਸੋਭਾ ਸੁਣ ਕੇ ਮੈਂ ਜੀਉ ਪੈਂਦਾ ਹਾਂ।੨।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ,,,,,,ਜੀ