PDA

View Full Version : ਅੱਜ ਦਾ ਮੁੱਖਵਾਕ ,,,17/11,2009


» Kaur_Rules «
17th November 2009, 06:52 AM
http://www.panthkhalsa.org/images/khanda_chisel.jpg http://www.panthkhalsa.org/images/gm_hukamnama_header.jpg http://www.panthkhalsa.org/images/khanda_chisel.jpg





ਅੱਜ ਦਾ ਮੁੱਖਵਾਕ ,,,17/11/2009 , ,

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,


ਸੂਹੀ ਮਹਲਾ ੪ ॥

ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥ {ਪੰਨਾ 732}

ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਮਨ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਉਹ ਮਨੁੱਖ ਦਿਨ ਰਾਤ ਹਰ ਵੇਲੇ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਪੂਰੇ ਗੁਰੂ ਦੀ ਬਾਣੀ ਵਿਚ ਲੀਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਸ ਦੇ ਮਨ ਵਿਚ (ਆਪਣੇ ਚਰਨਾਂ ਦਾ) ਪਿਆਰ ਪੈਦਾ ਕਰਦਾ ਹੈ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸਦਾ ਲੀਨ ਰਹਿੰਦਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ,,,,,,ਜੀ

kanwarjot
17th November 2009, 07:46 AM
waheguru ji ka khalsa waheguru ji ki fateh!!

» Kaur_Rules «
17th November 2009, 11:04 AM
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ,,,,,,ਜੀ

Rajinder Kaur
2nd December 2009, 02:42 PM
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ