» Kaur_Rules «
22nd November 2009, 07:59 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 22.11.2009 ਐਤਵਾਰ ੯ ਮੱਘਰ (ਸੰਮਤ ੫੪੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
ਸਤਿਗੁਰਿ ਪੂਰੈ ਕੀਨੀ ਦਾਤਿ ॥
ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
(ਅੰਗ ੬੮੧)
ਪੰਜਾਬੀ ਵਿਚ ਵਿਆਖਿਆ -
ਹੇ ਭਾਈ ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ। ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ ।੧।
ਹੇ ਭਾਈ ! ਪੂਰੇ ਗੁਰੂ ਨੇ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ। (ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ ।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ,,,,,,ਜੀ