PDA

View Full Version : ਅੱਜ ਦਾ ਮੁੱਖਵਾਕ:-,,,,6-12-2009


» Kaur_Rules «
6th December 2009, 06:41 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ,,,,

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,,,

ਅੱਜ ਦਾ ਮੁੱਖਵਾਕ 06/12/2009

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥
{ਪੰਨਾ 759}

ਅਰਥ: ਹੇ ਮੇਰੇ ਮਨ! ਉਹ ਪੂਰਨ ਪਰਾਮਤਮਾ ਕਿਵੇਂ ਲੱਭੇ? ਮਨੁੱਖ ਦੀ ਅਕਲ ਦੀ ਪਹੁੰਚ ਤੋਂ ਉਹ ਪਰੇ ਹੈ, ਗਿਆਨ-ਇੰਦ੍ਰਿਆਂ ਦੀ ਸਹਾਇਤਾ ਨਾਲ ਭੀ ਉਸ ਤਕ ਨਹੀਂ ਅੱਪੜ ਸਕੀਦਾ।੧।ਰਹਾਉ।ਮਨੁੱਖ ਮਾਇਆ ਦੀ ਸੰਗਤਿ ਵਿਚ ਫਸਿਆ ਰਹਿੰਦਾ ਹੈ, ਮਨੁੱਖ ਦੇ ਮਨ ਨੂੰ (ਲੋਭ ਦੀਆਂ) ਅਨੇਕਾਂ ਲਹਿਰਾਂ ਦਬਾਈ ਰੱਖਦੀਆਂ ਹਨ।੧।


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ,,,,,,ਜੀ

dil_jeet
6th December 2009, 08:18 AM
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

sukhminder
8th December 2009, 11:11 AM
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ,,,,,,ਜੀ