» Kaur_Rules «
7th December 2009, 06:34 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ,,,,
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ,,,,,
ਅੱਜ ਦਾ ਮੁੱਖਵਾਕ 07/12/2009
ਟੋਡੀ ਮਹਲਾ ੫ ॥
ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
{ਪੰਨਾ 717}
ਅਰਥ: ਹੇ ਮਾਂ! ਗੁਰੂ ਦੇ ਚਰਨ (ਮੈਨੂੰ) ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਪਰਮਾਤਮਾ (ਗੁਰੂ ਦੇ ਚਰਨਾਂ ਦਾ ਮਿਲਾਪ) ਦੇਂਦਾ ਹੈ, ਗੁਰੂ ਦਾ ਦਰਸਨ ਕੀਤਿਆਂ (ਉਸ ਮਨੁੱਖ ਨੂੰ) ਕ੍ਰੋੜਾਂ (ਪੁੰਨਾਂ ਦੇ) ਫਲ ਪ੍ਰਾਪਤ ਹੋ ਜਾਂਦੇ ਹਨ।ਰਹਾਉ।ਹੇ ਮਾਂ! (ਗੁਰੂ ਦੇ ਚਰਨੀਂ ਪੈ ਕੇ) ਅਟੱਲ ਅਬਿਨਾਸੀ ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਮੁੜ ਮੁੜ ਹੱਲਾ ਕਰ ਕੇ ਆਉਣ ਵਾਲੇ ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ। (ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜੇਹੜੇ ਮਨੁੱਖ) ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਉਹ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਜਾਂਦੇ ਹਨ, ਉਹ ਜਨਮ ਮਰਣ (ਦੀ ਚੱਕੀ) ਵਿਚ ਮੁੜ ਮੁੜ ਨਹੀਂ ਪੀਸੇ ਜਾਂਦੇ।੧।ਹੇ ਮਾਂ! (ਜੇਹੜੇ ਮਨੁੱਖ ਗੁਰੂ ਦੇ ਚਰਨੀਂ ਲੱਗਦੇ ਹਨ, ਉਹ) ਦਇਆ ਦੇ ਘਰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਭਜਨ (ਦੇ ਆਨੰਦ) ਤੋਂ ਬਿਨਾ ਹੋਰ ਸਾਰੇ ਹੀ (ਦੁਨੀਆਵੀ) ਸੁਆਦਾਂ ਤੇ ਤਮਾਸ਼ਿਆਂ ਨੂੰ ਝੂਠੇ ਜਾਣਦੇ ਹਨ। ਹੇ ਨਾਨਕ! (ਆਖ-ਹੇ ਮਾਂ!) ਪਰਮਾਤਮਾ ਦੇ ਸੇਵਕ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਰਤਨ (ਵਰਗਾ ਕੀਮਤੀ) ਨਾਮ ਹਾਸਲ ਕਰਦੇ ਹਨ। ਹਰਿ-ਨਾਮ ਤੋਂ ਸੱਖਣੇ ਸਾਰੇ ਹੀ ਜੀਵ (ਆਪਣਾ ਆਤਮਕ ਜੀਵਨ) ਲੁਟਾ ਕੇ (ਜਗਤ ਤੋਂ) ਜਾਂਦੇ ਹਨ।੨।੮।੨੭।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ,,,,,,ਜੀ