PDA

View Full Version : ਅੱਜ ਦਾ ਮੁੱਖਵਾਕ:-,,,,19-12-2009



» Kaur_Rules «
19th December 2009, 07:38 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 19.12.2009 ਸ਼ਨੀਵਾਰ ੬ ਪੋਹ (ਸੰਮਤ ੫੪੧ ਨਾਨਕਸ਼ਾਹੀ)

ਧਨਾਸਰੀ ਮਹਲਾ ੩ ਤੀਜਾ ॥

ਜਗੁ ਮੈਲਾ ਮੈਲੋ ਹੋਇ ਜਾਇ ॥
ਆਵੈ ਜਾਇ ਦੂਜੈ ਲੋਭਾਇ ॥
ਦੂਜੈ ਭਾਇ ਸਭ ਪਰਜ ਵਿਗੋਈ ॥
ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
(ਅੰਗ ੬੬੪ )

ਪੰਜਾਬੀ ਵਿਚ ਵਿਆਖਿਆ -

ਹੇ ਭਾਈ ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।ਹੇ ਭਾਈ ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖ਼ੁਆਰ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ) ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜ਼ਤ ਗਵਾਂਦਾ ਹੈ ।੧।ਹੇ ਭਾਈ ! ਗੁਰੂ ਦੀ (ਦੱਸੀ ਹੋਈ) ਸੇਵਾ ਦੀ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੂੰ ਉੱਚੀ ਇੱਜ਼ਤ ਮਿਲਦੀ ਹੈ ।ਰਹਾਉ।


ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ

Rajinder Kaur
23rd December 2009, 10:30 AM
waheguru ji ka khalsa,,,waheguru ji ki fateh