PDA

View Full Version : ਅੱਜ ਦਾ ਮੁੱਖਵਾਕ:-,,,,28-12-2009


» Kaur_Rules «
28th December 2009, 07:41 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 28.12.2009 ਸੋਮਵਾਰ ੧੫ ਪੋਹ (ਸੰਮਤ ੫੪੧ ਨਾਨਕਸ਼ਾਹੀ)

ਜੈਤਸਰੀ ਬਾਣੀ ਭਗਤਾ ਕੀ

ੴ ਸਤਿਗੁਰ ਪ੍ਰਸਾਦਿ ॥

ਨਾਥ ਕਛੂਅ ਨ ਜਾਨਉ ॥
ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
(ਅੰਗ ੭੧੦)

ਪੰਜਾਬੀ ਵਿਚ ਵਿਆਖਿਆ -

ਹੇ ਪ੍ਰਭੂ ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ (ਹੁਣ) ਕੋਈ ਪੇਸ਼ ਨਹੀਂ ਜਾਂਦੀ।੧।ਰਹਾਉ।
ਹੇ ਨਾਥ ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਅਸੀਂ ਕਲਜੁਗੀ ਵਿਸ਼ਈ ਜੀਵ ਹਾਂ (ਮੇਰੀ ਸਹਾਇਤਾ ਕਰ)।੧।


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

sukhminder
28th December 2009, 10:51 AM
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Rajinder Kaur
28th December 2009, 03:34 PM
waheguru ji ka khalsa waheguru ji ki fateh ji