» Kaur_Rules «
14th February 2010, 06:33 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ
ਗੁਰਬਾਣੀ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 14.02.2010 ਐਤਵਾਰ 3 ਫੱਗਣ (ਸੰਮਤ ੫੪੧ ਨਾਨਕਸ਼ਾਹੀ)
ਬਿਲਾਵਲੁ ਮਹਲਾ ੫ ॥
ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥
{ਅੰਗ-824}
ਅਰਥ: ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ (ਸਦਾ) ਪ੍ਰਭੂ ਵੱਸਦਾ ਹੈ, ਪ੍ਰਭੂ ਦੇ ਗੁਣ ਗਾਂਦਿਆਂ, ਦੂਜਿਆਂ ਦੀ ਭਲਾਈ ਦੀਆਂ ਗੱਲਾਂ ਸਦਾ ਕਰਦਿਆਂ, ਉਸ ਮਨੁੱਖ ਦੀ ਜੀਭ ਅਮੋਲਕ ਹੋ ਜਾਂਦੀ ਹੈ।੧।ਰਹਾਉ।ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਸਦਾ ਸਿਮਰ ਕੇ (ਸਿਮਰਨ ਕਰਨ ਵਾਲੇ ਸੰਤ ਭਗਤ) ਮਾਇਆ (ਦੇ ਸੰਸਾਰ-) ਜੰਗਲ ਤੋਂ ਬੜੇ ਆਨੰਦ ਨਾਲ ਪਾਰ ਲੰਘ ਜਾਂਦੇ ਹਨ, ਉਹ ਆਪਣੀ ਜਨਮਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਲਾਹ ਲੈਂਦੇ ਹਨ, ਉਹਨਾਂ ਦੀਆਂ ਸਾਰੀਆਂ ਕੁਲਾਂ ਭੀ ਖਿਨ ਵਿਚ (ਸੰਸਾਰ-ਜੰਗਲ ਵਿਚੋਂ) ਬਚ ਨਿਕਲਦੀਆਂ ਹਨ।੧।ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੇ ਚਰਨਾਂ ਦਾ ਜਹਾਜ਼ ਪ੍ਰਾਪਤ ਕਰ ਲੈਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਹੇ ਨਾਨਕ! ਉਹੀ ਮਨੁੱਖ ਉਸ ਪ੍ਰਭੂ ਦੇ ਸੰਤ ਹਨ, ਭਗਤ ਹਨ, ਸੇਵਕ ਹਨ। ਉਹਨਾਂ ਦਾ ਮਨ ਉਸ ਪ੍ਰਭੂ ਵਿਚ ਹੀ ਸਦਾ ਟਿਕਿਆ ਰਹਿੰਦਾ ਹੈ।੨।੧੪।੧੦੦।
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!