PDA

View Full Version : ਅੱਜ ਦਾ ਮੁੱਖਵਾਕ:-,,,,16-3-2010


» Kaur_Rules «
16th March 2010, 07:35 AM
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ


ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 16.03.2010 ਮੰਗਲਵਾਰ ੩ ਚੇਤ (ਸੰਮਤ ੫੪੨ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
(ਅੰਗ ੬੮੬)

ਪੰਜਾਬੀ ਵਿਚ ਵਿਆਖਿਆ-

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।


ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ! !

Amarjit Singh
16th March 2010, 10:07 AM
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ! !

sukhminder
16th March 2010, 08:11 PM
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ! !